CM ਭਗਵੰਤ ਮਾਨ ਨੇ ਸੱਦੀ ਮੀਟਿੰਗ, ਜ਼ਿਮਨੀ ਚੋਣਾਂ ਨੂੰ ਲੈ ਕੇ ਬਣੇਗੀ ਰਣਨੀਤੀ!

ਆਮ ਆਦਮੀ ਪਾਰਟੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਆਪਣੀ ਰਣਨੀਤੀ ਬਣਾਏਗੀ। ਇਸ ਦੇ ਲਈ ਪਾਰਟੀ ਵੱਲੋਂ ਚਾਰੇ ਸਰਕਲਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ ਸਥਿਤ ਸੀ.ਐਮ ਭਗਵੰਤ ਮਾਨ ਕਰਨਗੇ, ਜਦਕਿ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਸ਼ਾਮਿਲ ਹੋਣਗੇ

ਮੀਟਿੰਗ ਦੁਪਹਿਰ 2 ਵਜੇ ਮਿਉਂਸਪਲ ਭਵਨ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਚੋਣ ਰਣਨੀਤੀ ਬਣਾਉਣ ਤੋਂ ਲੈਕੇ ਸਾਰੇ ਹਾਲਾਤਾਂ ਦਾ ਫੀਡਬੈਕ ਲਿਆ ਜਾਵੇਗਾ। 

ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਹ ਚੋਣ ‘ਆਪ’ ਲਈ ਵੀ ਬਹੁਤ ਅਹਿਮ ਹੈ। ਕਿਉਂਕਿ ਵਿਰੋਧੀ ਪਾਰਟੀਆਂ ਇਸ ਨੂੰ 2027 ਦਾ ਸੈਮੀਫਾਈਨਲ ਦੱਸ ਰਹੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਸੀਟਾਂ ‘ਤੇ ਕਾਂਗਰਸ ਅਤੇ ਭਾਜਪਾ ਵੱਲੋਂ ਵੱਡੇ ਚਿਹਰਿਆਂ ਨੂੰ ਮੈਦਾਨ ‘ਚ ਉਤਾਰਨ ਨਾਲ ਮੁਕਾਬਲਾ ਦਿਲਚਸਪ ਹੋ ਗਿਆ ਹੈ। ਅਜਿਹੇ ‘ਚ ਪਾਰਟੀ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ ਹੈ। 

Advertisement