CM ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ SSP ਨਾਲ ਕਰਨਗੇ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਸਮੇਤ ਕਈ ਮੁੱਦਿਆਂ ’ਤੇ ਰਣਨੀਤੀ ਬਣਾਈ ਜਾਵੇਗੀ।

ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਹਾਲਾਂਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਆਦੇਸ਼ ਦੇ ਚੁੱਕੇ ਹਨ ਕਿ ਪੁਲਿਸ ਨੂੰ ਆਪਣੇ ਵਤੀਰੇ ਨਾਲ ਲੋਕਾਂ ਦਾ ਦਿਲ ਜਿੱਤਣਾ ਹੋਵੇਗਾ। ਸੀਐਮ ਭਗਵੰਤ ਮਾਨ ਕਰੀਬ ਤਿੰਨ ਮਹੀਨਿਆਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਹਾਲਾਂਕਿ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਸੀਐਮ ਨੇ ਚੋਣਾਂ ਕਾਰਨ ਪੂਰੇ ਸੂਬੇ ਦਾ ਦੌਰਾ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਸੀਐਮ ਨੂੰ ਪੁਲਿਸ ਨੂੰ ਲੈ ਕੇ ਕਈ ਸੁਝਾਅ ਅਤੇ ਸ਼ਿਕਾਇਤਾਂ ਵੀ ਮਿਲੀਆਂ ਹਨ। ਅਜਿਹੇ ‘ਚ ਇਸ ਬੈਠਕ ‘ਚ ਉਨ੍ਹਾਂ ਗੱਲਾਂ ‘ਤੇ ਚਰਚਾ ਹੋਵੇਗੀ।

ਦਸ ਦੇਈਏ ਕਿ ਮੁੱਖ ਮੰਤਰੀ ਮਾਨ ਦੀ ਬੀਤੇ ਦਿਨ ਡੀਸੀ ਨਾਲ ਹੋਈ ਮੀਟਿੰਗ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਅਧਿਕਾਰੀਆਂ ਦੇ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਬਾਰੇ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਤੋਂ ਜਵਾਬ ਮੰਗਿਆ ਜਾਵੇਗਾ।

Advertisement