ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਰੀਬ 6 ਦਿਨ ਪਹਿਲਾਂ ਵੀ ਸੀਐੱਮ ਮਾਨ ਨੇ ਪੁਲਿਸ ਵਿਭਾਗ ਵਿੱਚ ਨਿਯੁਕਤੀ ਲਈ ਪੱਤਰ ਵੰਡੇ ਸਨ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਕਿ ਜਲਦੀ ਹੀ ਪੰਜਾਬ ਵਿੱਚ ਪੁਲਿਸ ਵਿਭਾਗ ਵਿੱਚ ਹੋਰ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।
ਦਸ ਦੇਈਏ ਕਿ ਬੀਤੇ ਦਿਨ ਫਿਲੌਰ ਵਿਖੇ 443 ਨੌਜਵਾਨਾਂ ਨੂੰ ਪੁਲਿਸ ਵਿਭਾਗ ਵਿਚ ਨਿਯੁਕਤੀ ਪੱਤਰ ਦਿੰਦੇ ਹੋਏ ਐਲਾਨ ਕੀਤਾ ਗਿਆ ਕਿ ਸਾਡੀ ਸਰਕਾਰ ਪੰਜਾਬ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਅਸੀਂ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਾਂ। ਨੌਕਰੀਆਂ ਦੇਣ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਭਰਤੀ ਮੁਹਿੰਮ ਰਾਹੀਂ 1746 ਕਾਂਸਟੇਬਲ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਵਿੱਚ ਪੁਲਿਸ ਵਿਭਾਗ ਨੇ ਪੰਜਾਬ ਵਿੱਚ ਜ਼ਿਲ੍ਹਾ ਪੁਲਿਸ ਕਾਡਰ ਲਈ 970 ਅਤੇ ਆਰਮਡ ਪੁਲਿਸ ਕਾਡਰ ਲਈ 776 ਅਸਾਮੀਆਂ ਨਿਰਧਾਰਤ ਕੀਤੀਆਂ ਹਨ।