CM ਮਾਨ ਦੀ ਮੁੜ ਵਿਗੜੀ ਸਿਹਤ, ਹਸਪਤਾਲ ਕਰਵਾਇਆ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸੀਐੱਮ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਭਗਵੰਤ ਮਾਨ ਦੇ ਬੀਮਾਰ ਹੋਣ ਦਾ ਖ਼ੁਲਾਸਾ ਹੋਇਆ ਸੀ। 

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ, ਦੇਰ ਰਾਤ CM ਸਾਬ੍ਹ ਨੂੰ ਐਂਰਜੈਂਸੀ ਫੋਰਟਿਸ ਜਾਣਾ ਪਿਆ, ਮਜੀਠੀਆ ਨੇ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਮਜੀਠੀਆ ਨੇ ਕਿਹਾ ਕਿ CM ਦੀ ਸਿਹਤ ਨਾਲ ਖਿਲਵਾੜ ਨਹੀ ਹੋਣਾ ਚਾਹੀਦਾ। ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ CM ਸੰਵਧਾਨਿਕ ਅਹੁਦੇ ਤੇ ਜਨਤਾ ਦੇ ਨੁਮਾਇੰਦੇ ਹਨ। ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਪਾਰਦਰਸ਼ੀ ਰੱਖਣੀ ਚਾਹੀਦੀ ਹੈ।

ਦਸ ਦੇਈਏ ਕਿ ਬੀਤੇ ਦਿਨ ਬਠਿੰਡਾ ‘ਚ ਰੈਲੀ ਦੌਰਾਨ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਜੇ ਮੈਂ ਚੱਲਦੇ ਹੋਏ ਜੁੱਤੀ ਦਾ ਫੀਤਾ ਬੰਨ੍ਹਣ ਲਈ ਵੀ ਬੈਠ ਜਾਵਾਂ  ਤਾਂ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਡਿੱਗ ਗਿਆ ਹੈ। ਮੈਂ ਇਸ ਤਰ੍ਹਾਂ ਨਹੀਂ ਬੈਠਾਂਗਾ, ਮੈਂ ਤੁਹਾਡੀਆਂ ਜੜ੍ਹਾਂ ਵਿੱਚ ਬੈਠਾਂਗਾ। ਸੀਐਮ ਨੇ ਕਿਹਾ ਸੀ ਇਹ ਤੁਹਾਡਾ ਪਿਆਰ ਹੈ। ਉਹ ਮੇਰੇ ਤੋਂ ਨਹੀਂ ਡਰਦੇ, ਉਹ ਤੁਹਾਡੇ ਤੋਂ ਡਰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਇਹ ਲੋਕ ਇਸ ਦੇ ਨਾਲ ਹਨ।

Advertisement