ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਮਹਿਲਾਵਾਂ ਨੂੰ ਰੱਖੜੀ ਦੇ ਤੋਹਫੇ ਵਜੋਂ ਨਿਯੁਕਤੀ ਪੱਤਰ ਦਿੱਤੇ। ਤੋਹਫ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਬਰਨਾਲਾ ਸ਼ਹਿਰ ਪਹੁੰਚੇ। ਇਹ ਪ੍ਰੋਗਰਾਮ ਬਰਨਾਲਾ ਵਿਖੇ ਵਿਸ਼ੇਸ਼ ਤੌਰ ‘ਤੇ ਆਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਨਿਯੁਕਤੀ ਪੱਤਰ ਲੈਣ ਆਈ ਕੁੜੀ ਨੇ CM ਮਾਨ ਦੇ ਗੁੱਟ ‘ਤੇ ਰੱਖੜੀ ਬੰਨ੍ਹੀ ਅਤੇ ਕਿਹਾ ਕਿ “ਤੁਸੀਂ ਵੱਡੇ ਭਰਾ ਦਾ ਫਰਜ਼ ਨਿਭਾਇਆ, ਮੈਨੂੰ ਤੇ ਮੇਰੇ ਭਰਾ ਨੂੰ ਤੁਹਾਡੀ ਸਰਕਾਰ ‘ਚ ਸਰਕਾਰੀ ਨੌਕਰੀ ਮਿਲੀ ਹੈ।”
ਇਹ ਪ੍ਰੋਗਰਾਮ ਬਰਨਾਲਾ ਦੇ ਮੈਰੀਲੈਂਡ ਰਿਜ਼ੋਰਟ ਵਿਖੇ ਕਰਵਾਇਆ ਗਿਆ ਹੈ। ਜਿੱਥੇ ਉਹ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮਹਿਲਾ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਬਰਨਾਲਾ ਵਿਖੇ ਵਿਸ਼ੇਸ਼ ਤੌਰ ‘ਤੇ ਉਲੀਕਿਆ ਗਿਆ ਹੈ ਤਾਂ ਜੋ ਨਿਯੁਕਤੀ ਪੱਤਰਾਂ ਦੇ ਨਾਲ-ਨਾਲ ਮੁੱਖ ਮੰਤਰੀ ਆਉਣ ਵਾਲੀਆਂ ਉਪ ਚੋਣਾਂ ਲਈ ਆਧਾਰ ਵੀ ਤਿਆਰ ਕਰ ਸਕਣ।
ਦਸ ਦੇਈਏ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਮਿਉਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਵੰਡੇ ਸਨ। ਸੀਐਮ ਮਾਨ ਨੇ ਦੱਸਿਆ ਸੀ ਕਿ ਮਾਨ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 44,666 ਨਿਯੁਕਤੀ ਪੱਤਰ ਦਿੱਤੇ ਹਨ ਅਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।