ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ (ਮੰਗਲਵਾਰ) ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਪ੍ਰੋਗਰਾਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਗਿਆ ਹੈ। ਇਸ ਦੌਰਾਨ ਸਿਹਤ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
Mann Govt da Mission Rojgaar 🙌
— AAP Punjab (@AAPPunjab) September 24, 2024
Today CM @BhagwantMann will handover 586 appointment letters to the youth.
Under Mission Rojgaar Punjab govt has provided total 45708 govt jobs till today! pic.twitter.com/tmYKxgWsDY
ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸੂਬੇ ਵਿੱਚ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ 30 ਮਹੀਨੇ ਹੋ ਗਏ ਹਨ। ਸਾਡੀ ਕਿਸੇ ਵੀ ਭਰਤੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੌਜਵਾਨ ਆਪਣਾ ਕੰਮ ਚੰਗੀ ਤਰ੍ਹਾਂ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਸਰਕਾਰੀ ਨੌਕਰੀ ਲਈ ਪੈਸੇ ਮੰਗਦਾ ਹੈ ਤਾਂ ਵਿਭਾਗ ਦੀ ਹੈਲਪਲਾਈਨ ‘ਤੇ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾਵੇਗਾ। ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਜਾ ਰਿਹਾ ਹੈ