ਲੋਕ ਸਭਾ ਚੋਣਾ 2024 ਤੋਂ ਪਹਿਲਾਂ ਆਮ ਆਦਮੀ ਪਾਰਟੀ ਕਾਫੀ ਸਰਗਰਮ ਦਿਖਾਈ ਦੇ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਹਨ। ਜਿੱਥੇ ਕਿ ਅੱਜ ਵਿਕਾਸ ਕ੍ਰਾਂਤੀ ਰੈਲੀ ਕੀਤੀ ਜਾ ਰਹੀ ਹੈ। ਦਸ ਦੇਈਏ ਕਿਕਰੀਬ 1 ਵਜੇ ਤੋਂ ਬਾਅਦ ਉਹ ਸੰਗਰੂਰ ਦੇ ਪਿੰਡ ਚੀਮਾ ਵਿਖੇ ਪਹੁੰਚਣਗੇ। ਜਿੱਥੇ ਉਹ ਸੰਗਰੂਰ ਅਤੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਆਪਣੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਣਗੇ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ 869 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੇ ਹਨ। ਇਹ ਪ੍ਰਾਜੈਕਟ ਸੰਗਰੂਰ ਦੇ ਲੋਕਾਂ ਲਈ ਹੈ, ਜਿਸ ਵਿੱਚ ਸਕੂਲ, ਸੜਕਾਂ ਆਦਿ ਵਰਗੇ ਪ੍ਰਾਜੈਕਟ ਸ਼ਾਮਲ ਹਨ। ਮੁੱਖ ਮੰਤਰੀ ਇਸ ਦੌਰਾਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣਗੇ। ਇਸ ਰੈਲੀ ਦੌਰਾਨ ਭਗਵੰਤ ਮਾਨ ਹੁਣੇ ਜਿਹੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਦਾ ਜਵਾਬ ਦੇ ਸਕਦੇ ਹਨ।