ICU ਵਿੱਚ ਭਰਤੀ CM ਮਾਨ ਦੀ ਸਿਹਤ ਨਾਲ ਜੁੜੀ ਤਾਜ਼ਾ ਅਪਡੇਟ ਆਈ ਸਾਹਮਣੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵਿੱਚ ਦੱਸਿਆ ਗਿਆ  ਮੁੱਖ ਮੰਤਰੀ ਮਾਨ ਦੀ ਹਾਲਤ ਸਥਿਰ ਹੈ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ‘ਚ ਰੱਖਿਆ ਗਿਆ ਹੈ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 

ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਵਿੱਚ ਸੋਜ਼ਿਸ਼ ਹੈ, ਜਿਸ ਕਰਕੇ ਦਿਲ ‘ਤੇ ਦਬਾਅ ਵਧ ਰਿਹਾ ਹੈ ਅਤੇ ਬਲੱਡ ਪ੍ਰੈੱਸ਼ਰ ਦੀ ਵੀ ਸਮੱਸਿਆ ਹੈ। ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਤੇ ਮੁਖੀ ਡਾ. ਆਰਕੇ ਜਸਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ ਹਨ ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ। 

ਦਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਇਹ ਗੱਲ ਦਾਅਵੇ ਨਾਲ ਆਖ ਜਾ ਰਹੀ ਸੀ ਕਿ ਮੁੱਖ ਮੰਤਰੀ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਪਰ ਉਨ੍ਹਾਂ ਨੂੰ ਮੈਡੀਕਲ ਆਈਸੀਯੂ ਵਿੱਚ ਰੱਖਣਾ ਗੰਭੀਰ ਬਿਮਾਰੀ ਵੱਲ ਸੰਕੇਤ ਦਿੰਦਾ ਹੈ। ਉਨ੍ਹਾਂ ਦੇ ਜਿਗਰ ਵਿੱਚ ਦਿੱਕਤ ਆਉਣ ਬਾਰੇ ਵੀ ਪਤਾ ਲੱਗਾ ਹੈ।

Advertisement