ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਸ ਦੇਈਏ ਕਿ ਮਸ਼ਹੂਰ ਗਾਇਕ ਨੇ ਛੋਟੀ ਉਮਰ ਵਿੱਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਮਸ਼ਹੂਰ ਬ੍ਰਾਜ਼ੀਲੀਅਨ ਗਾਇਕ Ayres Sasaki ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਹਨ। ਹਾਲ ਹੀ ਵਿੱਚ ਇੱਕ ਲਾਈਵ ਕੰਸਰਟ ਦੌਰਾਨ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ। ‘ਦਿ ਮਿਰਰ’ ਦੀ ਰਿਪੋਰਟ ਮੁਤਾਬਕ ਇਹ ਹਾਦਸਾ 13 ਜੁਲਾਈ ਨੂੰ ਹੋਇਆ ਸੀ।
ਆਇਰੇਸ ਸਾਸਾਕੀ ਨੇ ਅਕਸਰ ਲਾਈਵ ਕੰਸਰਟ ਨੂੰ ਲੈ ਸੁਰਖੀਆਂ ਵਿੱਚ ਰਹੇ। ਉਹ ਬ੍ਰਾਜ਼ੀਲ ਵਿੱਚ ਇੱਕ ਮਸ਼ਹੂਰ ਨਾਮ ਸੀ। ਪਰ ਉਹ 35 ਸਾਲ ਦੀ ਛੋਟੀ ਉਮਰ ਵਿੱਚ ਮਰ ਗਏ। ਲਾਈਵ ਕੰਸਰਟ ਦੌਰਾਨ ਹੀ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮੌਤ ਦਾ ਕਾਰਨ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਅਸਲ ਵਿੱਚ ਉਹ ਆਪਣੇ ਇੱਕ ਪ੍ਰਸ਼ੰਸਕ ਨੂੰ ਗਲੇ ਲਗਾਉਣ ਜਾ ਰਹੇ ਸੀ ਕਿ ਕੁਝ ਅਜਿਹਾ ਹੋਇਆ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਆਓ ਜਾਣਦੇ ਹਾਂ ਕਿ ਕਿਵੇਂ ਆਈਰੇਸ ਸਾਸਾਕੀ ਦੀ ਮੌਤ ਹੋਈ।
ਦਸ ਦੇਈਏ ਕਿ ਆਇਰੇਸ ਸਾਸਾਕੀ ਦੀ ਉਮਰ ਸਿਰਫ਼ 35 ਸਾਲ ਸੀ। ਉਨ੍ਹਾਂ ਦੇ ਵਿਆਹ ਨੂੰ ਇੱਕ ਸਾਲ ਵੀ ਨਹੀਂ ਹੋਇਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਉਨ੍ਹਾਂ ਦੀ ਪਤਨੀ ਨੂੰ ਗਹਿਰਾ ਸਦਮਾ ਲੱਗਾ ਹੈ। ਉਹ ਬੁਰੀ ਹਾਲਤ ਵਿੱਚ ਹੈ। ਉਸ ਨੂੰ ਸੁਣਨ ਲਈ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ ਸਨ। ਉਦੋਂ ਹੀ ਪਾਣੀ ਵਿੱਚ ਭਿੱਜਿਆ ਇੱਕ ਫੈਨ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਸੀ। ਆਪਣੇ ਪ੍ਰਸ਼ੰਸਕ ਨੂੰ ਨਿਰਾਸ਼ ਕਰਨ ਦੀ ਇੱਛਾ ਨਾ ਰੱਖਦੇ ਹੋਏ, ਆਇਰੇਸ ਉਸ ਨੂੰ ਮਿਲਣ ਲਈ ਜਾਣ ਲੱਗਾ ਪਰ ਉਦੋਂ ਉਹ ਬਿਜਲੀ ਦੀ ਕੇਬਲ ਨਾਲ ਕਰੰਟ ਲੱਗ ਗਿਆ। ਜਿਸ ਕਾਰਨ ਸਟੇਜ ‘ਤੇ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟੀ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਫੈਨ ਪੂਰੀ ਤਰ੍ਹਾਂ ਪਾਣੀ ‘ਚ ਭਿੱਜ ਕੇ ਸਮਾਰੋਹ ‘ਚ ਕਿਉਂ ਪਹੁੰਚਿਆ ਸੀ।