PM ਮੋਦੀ ਨੇ US ਰਾਸ਼ਟਰਪਤੀ ਚੋਣਾਂ ਜਿੱਤਣ ਤੇ Trump ਨੂੰ ਦਿੱਤੀ ਵਧਾਈ

ਰਿਪਬਲਿਕਨ ਪਾਰਟੀ ਦੇ ਉਮੀਦਵਾਰ Donald Trump ਅਮਰੀਕਾ ਦੇ ਅਗਲੇ ਰਾਸ਼ਟਰਪਤੀ ਬਣਨ ਜਾ ਰਹੇ ਹਨ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। Trump ਨੇ ਇਸ ਤੋਂ ਪਹਿਲਾਂ 2016 ‘ਚ ਡੈਮੋਕ੍ਰੇਟ ਨੇਤਾ ਹਿਲੇਰੀ ਕਲਿੰਟਨ ਦੇ ਖਿਲਾਫ ਜਿੱਤ ਦਰਜ ਕੀਤੀ ਸੀ ਪਰ 2020 ‘ਚ ਜੋ ਬਾਈਡਨ ਤੋਂ ਚੋਣ ਹਾਰ ਗਏ ਸਨ। ਉਹ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣਨ ਜਾ ਰਹੇ ਹਨ।

ਪੀਐਮ ਮੋਦੀ ਨੇ Trumpਨੂੰ ਵਧਾਈ ਦਿੰਦੇ ਹੋਏ ਲਿਖਿਆ, ‘ਮੇਰੇ ਦੋਸਤ ਡੋਨਾਲਡ ਟਰੰਪ ਤੁਹਾਡੀ ਇਤਿਹਾਸਕ ਜਿੱਤ ‘ਤੇ ਵਧਾਈ। ਜਿਵੇਂ ਕਿ ਤੁਸੀਂ ਆਪਣੇ ਪਿਛਲੇ ਕਾਰਜਕਾਲ ਦੀਆਂ ਸਫਲਤਾਵਾਂ ਨੂੰ ਅੱਗੇ ਵਧਾ ਰਹੇ ਹੋ, ਮੈਂ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਵਿਚਕਾਰ ਵਿਆਪਕ ਗਲੋਬਲ ਅਤੇ ਰਣਨੀਤਕ ਭਾਈਵਾਲੀ ਵਿੱਚ ਸਾਡੇ ਸਹਿਯੋਗ ਨੂੰ ਨਵਿਆਉਣ ਦੀ ਉਮੀਦ ਕਰਦਾ ਹਾਂ। ਆਓ ਅਸੀਂ ਆਪਣੇ ਲੋਕਾਂ ਦੀ ਬਿਹਤਰੀ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰੀਏ।

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਨੇ ਪਿਛਲੇ ਪੰਜ ਰਾਸ਼ਟਰਪਤੀਆਂ ਦੇ ਕਾਰਜਕਾਲ ਦੌਰਾਨ ਅਮਰੀਕਾ ਨਾਲ ਆਪਣੇ ਸਬੰਧਾਂ ਵਿੱਚ ‘ਸਥਿਰ ਤਰੱਕੀ’ ਦੇਖੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਚੋਣਾਂ ਦੇ ਨਤੀਜੇ ਜੋ ਵੀ ਹੋਣ ਪਰ ਅਮਰੀਕਾ ਨਾਲ ਉਨ੍ਹਾਂ ਦੇ ਸਬੰਧ ਸੁਧਰਨਗੇ। ਇੱਥੇ ਆਪਣੇ ਆਸਟ੍ਰੇਲੀਆਈ ਹਮਰੁਤਬਾ ਪੇਨੀ ਵੋਂਗ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਜੈਸ਼ੰਕਰ ਨੇ ਕਵਾਡ ਦੇ ਭਵਿੱਖ ਨੂੰ ਲੈ ਕੇ ਵੀ ਆਸ ਪ੍ਰਗਟਾਈ ਸੀ।

Advertisement