ਲਗਾਤਰ ਭੁੱਖ ਹੜਤਾਲ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਵਿੱਚ ਪੇਸ਼ੀ ਹੋਈ। ਇਸ ਮੌਕੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਡੱਲੇਵਾਲ ਨੂੰ 1 ਹਫਤੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇ, ਇਸ ਦੌਰਾਨ ਉਹ ਕਿਸੇ ਹੋਰ ਵਿਅਕਤੀ ਨੂੰ ਆਪਣੀ ਥਾਂ ਉੱਤੇ ਮਰਨ ਵਰਤ ਉੱਤੇ ਬਿਠਾ ਸਕਦੇ ਹਨ।
ਇਸ ਦੌਰਾਨ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਵੀ ਮੰਗੀ ਹੈ। ਅਦਾਲਤ ਨੇ ਕੱਲ੍ਹ ਦੁਪਿਹਰ 1 ਵਜੇ ਤੱਕ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਹਨ। ਇਸ ਦੌਰਾਨ ਕੱਲ੍ਹ 12.30 ਵਜੇ ਮੁੜ ਸੁਣਵਾਈ ਰੱਖੀ ਗਈ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਸਰਕਾਰ ਆਪਣੇ ਅਧਿਕਾਰੀਆਂ ਨੂੰ ਭੇਜਕੇ ਡੱਲੇਵਾਲ ਨੂੰ 1 ਹਫਤੇ ਲਈ ਹਸਪਤਾਲ ਵਿੱਚ ਦਾਖਲ ਕਰਵਾਉਣ ਲਈ ਮਨਾਉਣ।