ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੇ ਪ੍ਰਧਾਨ ਦੀ ਚੋਣ 28 ਅਕਤੂਬਰ ਨੂੰ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਪਿਛਲੀ ਚੋਣਾਂ ਵਿੱਚ ਬੀਬੀ ਜਗੀਰ ਕੌਰ ਨੂੰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ
ਜ਼ਿਕਰ ਕਰ ਦਈਏ ਕਿ ਦੇਸ਼ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਕੀਤੀ। ਬਾਗੀ ਧੜੇ ਨੇ ਅੱਜ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।
ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਅੱਜ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ ਸੀ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦਾ ਮੁੱਖ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਵਿਵਾਦ ਬਾਰੇ ਵਿਚਾਰ ਵਟਾਂਦਰਾ ਕਰਨਾ ਸੀ।
ਵਡਾਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਵੀ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ। ਬਾਗੀ ਧੜੇ ਨੇ SGPC ਪ੍ਰਧਾਨ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ- ਸ਼੍ਰੀ ਅਕਾਲ ਤਖ਼ਤ ਸਾਹਿਬ ‘ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੰਥ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਸਾਥ ਦਿੱਤਾ। ਚੰਦੂਮਾਜਰਾ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਚੁਣੇ ਜਾਣ ’ਤੇ ਵਧਾਈ ਦਿੱਤੀ।