ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਬੁੱਧਵਾਰ ਨੂੰ ਇੱਕ ਯਾਤਰੀ ਜਹਾਜ਼ ਅਤੇ ਇੱਕ ਹੈਲੀਕਾਪਟਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਦੋਵੇਂ ਪੋਟੋਮੈਕ ਨਦੀ ਵਿੱਚ ਡਿੱਗ ਗਏ। ਜਹਾਜ਼ ਵਿੱਚ ਚਾਲਕ ਦਲ ਦੇ 4 ਮੈਂਬਰਾਂ ਸਮੇਤ 64 ਲੋਕ ਸਵਾਰ ਸਨ। ਵਾਸ਼ਿੰਗਟਨ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਇਹ ਘਟਨਾ ਸਥਾਨਕ ਸਮੇਂ ਅਨੁਸਾਰ ਬੁੱਧਵਾਰ ਰਾਤ ਨੂੰ ਰੋਨਾਲਡ ਰੀਗਨ ਹਵਾਈ ਅੱਡੇ ਦੇ ਨੇੜੇ ਵਾਪਰੀ।
ਇਹ ਹਾਦਸਾ ਅਮਰੀਕੀ ਏਅਰਲਾਈਨਜ਼ ਦੇ ਸੀਆਰਜੇ700 ਬੰਬਾਰਡੀਅਰ ਜੈੱਟ ਅਤੇ ਫੌਜ ਦੇ ਸਿਕੋਰਸਕੀ (ਐੱਚ-60) ਹੈਲੀਕਾਪਟਰ ਵਿਚਾਲੇ ਹੋਇਆ। ਫੌਜ ਦੇ ਅਧਿਕਾਰੀਆਂ ਮੁਤਾਬਕ ਹੈਲੀਕਾਪਟਰ ‘ਚ ਤਿੰਨ ਲੋਕ ਸਵਾਰ ਸਨ। ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ ਕਈ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

ਅਮਰੀਕਨ ਏਅਰਲਾਈਨਜ਼ ਦਾ ਜਹਾਜ਼ ਕੰਸਾਸ ਰਾਜ ਤੋਂ ਵਾਸ਼ਿੰਗਟਨ ਆ ਰਿਹਾ ਸੀ। ਕੰਪਨੀ ਨੇ ਰਾਤ 9 ਵਜੇ ਤੋਂ ਬਾਅਦ ਹਾਦਸੇ ਦੀ ਪੁਸ਼ਟੀ ਕੀਤੀ। ਅਧਿਕਾਰੀਆਂ ਮੁਤਾਬਕ ਰਾਤ 8:50 ਵਜੇ ਰੀਗਨ ਨੈਸ਼ਨਲ ਏਅਰਪੋਰਟ (ਡੀਸੀਏ) ਨੇੜੇ ਜਹਾਜ਼ ਹਾਦਸੇ ਬਾਰੇ ਕਈ ਕਾਲਾਂ ਆਈਆਂ। ਫਿਲਹਾਲ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਅਤੇ ਲੈਂਡਿੰਗ ਰੋਕ ਦਿੱਤੀ ਗਈ ਹੈ। ਦੋਵਾਂ ਜਹਾਜ਼ਾਂ ਦਾ ਮਲਬਾ ਪੋਟੋਮੈਕ ਨਦੀ ਵਿੱਚ ਪਿਆ ਹੈ।
🚨 #BREAKING UPDATE: Horrifying tower cam shows the moment an airplane impacted a helicopter over Reagan National Airport in DC
— Nick Sortor (@nicksortor) January 30, 2025
This is now considered a MASS CASUALTY EVENT.
Search and rescue underway in the Potomac. Rescue boats are reportedly pulling bodies out of the water.… https://t.co/VhGtun2aBJ pic.twitter.com/nVekqkBSj2