ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਮਸ਼ਹੂਰ ਯੂਟਿਊਬਰ ਸੌਰਭ ਜੋਸ਼ੀ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ ਮਿਲੀ ਹੈ। ਸੌਰਭ ਜੋਸ਼ੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਧਮਕੀ ਭਰਿਆ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੂੰ 2 ਕਰੋੜ ਰੁਪਏ ਦਿਓ ਨਹੀਂ ਤਾਂ ਉਹ ਤੁਹਾਡੇ ਪਰਿਵਾਰ ਨੂੰ ਮਾਰ ਦੇਣਗੇ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੰਜ ਦਿਨਾਂ ਵਿੱਚ ਜਬਰੀ ਵਸੂਲੀ ਦੀ ਰਕਮ ਅਦਾ ਕਰਵਾਈ ਜਾਵੇ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਯੂਟਿਊਬਰ ਸੌਰਭ ਜੋਸ਼ੀ ਨੂੰ ਪੱਤਰ ਭੇਜ ਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਪੰਜ ਦਿਨਾਂ ਦੇ ਅੰਦਰ ਪੈਸੇ ਨਾ ਦੇਣ ‘ਤੇ ਪਰਿਵਾਰਕ ਮੈਂਬਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਥਾਣਾ ਕੋਤਵਾਲੀ ਦੀ ਪੁਲਿਸ ਨੇ ਪੂਰੇ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਯੂਟਿਊਬਰ ਨੂੰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਮਿਲਣ ਤੋਂ ਬਾਅਦ ਹਲਦਵਾਨੀ ਪੁਲਿਸ ਹਰਕਤ ਵਿਚ ਆ ਗਈ ਹੈ। ਪੁਲਿਸ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।
ਐੱਸਪੀ ਸਿਟੀ ਪ੍ਰਕਾਸ਼ ਚੰਦਰ ਨੇ ਦੱਸਿਆ ਕਿ ਯੂਟਿਊਬਰ ਸੌਰਭ ਜੋਸ਼ੀ ਵਾਸੀ ਓਲੀਵੀਆ ਰਾਮਪੁਰ ਰੋਡ, ਹਲਦਵਾਨੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਜੇਕਰ 2 ਕਰੋੜ ਰੁਪਏ ਦੀ ਰਕਮ ਅਦਾ ਨਾ ਕੀਤੀ ਗਈ ਤਾਂ ਪਰਿਵਾਰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੌਰਭ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਕਿਹਾ ਹੈ ਕਿ ਉਹ ਬਹੁਤ ਡਰਿਆ ਹੋਇਆ ਹੈ। ਪੁਲਿਸ ਨੇ ਸੌਰਭ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਗੈਂਗ ਨੇ ਸੌਰਭ ਜੋਸ਼ੀ ਨੂੰ ਇੰਸਟਾਗ੍ਰਾਮ ‘ਤੇ ਧਮਕੀ ਵੀ ਦਿੱਤੀ ਹੈ। ਫਿਲਹਾਲ ਪੁਲਿਸ ਸੀਸੀਟੀਵੀ ਕੈਮਰਿਆਂ ਅਤੇ ਨਿਗਰਾਨੀ ਦੇ ਆਧਾਰ ‘ਤੇ ਪੂਰੇ ਮਾਮਲੇ ਦੀ ਜਾਂਚ ‘ਚ ਜੁਟੀ ਹੈ।